ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਲਾਲ ਸਿੰਘ ਦਿਲ

ਲਾਲ ਸਿੰਘ ਦਿਲ (14 ਅਪ੍ਰੈਲ, 1943 ਤੋਂ 14 ਅਗਸਤ, 2007 ਤੱਕ)
ਲਾਲ ਸਿੰਘ ਦਿਲ ਦਾ ਜਨਮ 14-4-1943 ਨੂੰ ਹੋਇਆ। ਲਾਲ ਸਿੰਘ ਦਿਲ ਪੰਜਾਬੀ ਸਾਹਿਤ ਸਿਰਜਣਾ ਅੰਦਰ ਕਵਿਤਾ ਦੀ ਸਿਰਜਣਾ ਨੂੰ ਨਕਸਲਵਾੜੀ ਕਾਵਿ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਦਿੰਦਾ ਹੈ।ਉਹ ਪੰਜਾਬੀ ਕਵਿਤਾ ਵਿਚ ਪ੍ਰੇਮ ਰਸ ਜਗਾਉਦਾ ਹੈ। ਪੰਜਾਬੀ ਚੇਤਨਾ ਦਾ ਸਭਿਆਚਾਰਕ ਧਰਾਤਲ ਉਸਦੇ ਅੰਗ ਸੰਗ ਵਿਚਰਦਾ ਹੈ। ਉਸਦੇ ਗੀਤ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ,ਪੰਜਾਬ ਦੇ ਜਜਬੇ ਤੇ ਦ੍ਰਿਸ਼,ਸੁਹਜ ਦੇ ਉਦਾਤ ਪ੍ਰਤੀਬਿੰਬ ,ਪ੍ਰਕਿਰਤੀ ਦਾ ਤੇਜ , ਬੋਲ ਦੀ ਰਵਾਨਗੀ ਦਾ ਵਿਸਥਾਰ ਦਿੰਦੇ ਹਨ ।ਪੰਜਾਬੀ ਕਵਿਤਾ ਵਿਚ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਰਾਹੀ ਰੂਹਾ ਦੀ ਅਪਣੱਤਾ ਦਾ ਗਾਇਨ ਪ੍ਰਸਤੁਤ ਕਰਦਾ ਹੈ।ਬੋਧਿਕਤਾ ਵਿਚ ਭਾਵੇ ਕਿ ਉਸ ਦੀ ਕਵਿਤਾ ਨੂੰ ਵਿਚਾਰਿਆ ਜਾਦਾ ਰਿਹਾ ਹੈ ਪਰ ਉਸ ਅੰਦਰ ਪ੍ਰਕਿਰਤੀ ਸੁਹਜ ਅਨੁਭਵ ਨੂੰ ਜਗਾਉਣ ਦੀ ਤਾਕਤ ਵਧੇਰੇ ਹੈ।ਪੰਜਾਬੀ ਸਾਹਿਤ ਸਿਰਜਣਾ ਅੰਦਰ ਅਰਥ ਦੀ ਸੰਦੀਵਤਾ ਜਗਾਉਣਾ ਦਾ ਯਤਨ ਕਰਦਾ ਹੈ।
ਦਿਲ ਆਪਣਿਆ ਰਚਨਾਵਾਂ ਵਿੱਚ ਬਾਲ ਮਨ ਨੂੰ ਚਿਤਰਦਾ ਹੋਇਆ ਉਸਦੀ ਜੋ ਰਵਾਨਗੀ ਬਣਾਉਨਦਾ ਹੈ ਉਸੀ ਮਿਸਾਲ ਇਹ ਕਵਿਤਾ ਹੈ:- ਜਦ ਮਜੂਰਨ ਤਵੇ ’ਤੇ
ਦਿਲ ਨੂੰ ਪਕਾਉਂਦੀ ਹੈ
ਚੰਨ ਟਾਹਲੀ ਥੀਂ ਹੱਸਦਾ ਹੈ
ਬਾਲ ਛੋਟੇ ਨੂੰ ਪਿਉ
ਬਹਿ ਕੇ ਵਰਾਉਂਦਾ ਹੈ
ਕੌਲੀ ਵਜਾਉਂਦਾ ਹੈ
ਤੇ ਬਾਲ ਜਦ ਦੂਜਾ ਵੱਡਾ
ਤੜਾਗੀ ਦੇ ਘੁੰਗਰੂ ਵਜਾਉਂਦਾ ਹੈ
ਤੇ ਨੱਚਦਾ ਹੈ
ਇਹ ਗੀਤ ਨਹੀਂ ਮਰਦੇ
ਨਾ ਦਿਲਾਂ ’ਚੋਂ ਨਾਚ ਮਰਦੇ ਨੇ।

ਸੁਰਜੀਤ ਕਲਸੀ ਅਨੁਸਾਰ " ਉਹ ਨਕਸਲਬਾੜੀ ਲਹਿਰ ਤੋਂ ਪ੍ਰਭਾਵਿਤ ਪੰਜਾਬੀ ਕਵੀਆਂ ਪਾਸ਼, ਸੰਤ ਰਾਮ ਉਦਾਸੀ, ਅਮਰਜੀਤ ਚੰਦਨ, ਦਰਸ਼ਨ ਖਟਕੜ ਅਤੇ ਸੰਤ ਸੰਧੂ ਦੇ ਨਾਲ ਪੰਜਾਬੀ ਕਵਿਤਾ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਮੋਢੀ ਕਵੀਆਂ ਵਿਚੋਂ ਇਕ ਸਨ। ਦਿਲ ਨੇ ਆਪਣੀ ਕਵਿਤਾ ਦੇ ਮਾਧਿਅਮ ਰਾਹੀਂ ਸਮਾਜ ਦੇ ਦੱਬੇ ਕੁਚਲੇ ਵਰਗ ਦੇ ਲੋਕਾਂ ਦਾ ਦਰਦ ਪਸੀਜ ਕੇ ਪੇਸ਼ ਕੀਤਾ। ਇਹ ਉਹਦਾ ਆਪਣਾ ਦਰਦ ਸੀ। ਜ਼ਹਿਨੀ ਤੌਰ ’ਤੇ ਹੰਢਾਈ ਹੋਈ ਮਾਨਸਿਕ ਪੀੜ ਅਤੇ ਦੇਹ ਤੇ ਝੱਲਿਆ ਹੋਇਆ ਤਸ਼ੱਦਦ ਸੀ, ਜਿਸਦੀ ਚੀਸ ਉਸਦੀ ਰੋਜ਼ਾਨਾ ਜ਼ਿੰਦਗ਼ੀ ਤੋਂ ਹੂਕ ਬਣ ਕੇ ਨਿਕਲਦੀ ਰਹੀ। ਅਸੀਂ ਸਾਰਿਆਂ ਨੇ ਉਸ ਨਾਲ ਹੋਈ ਇਸ ਬੇਇਨਸਾਫ਼ੀ ਨੂੰ ਮਹਿਸੂਸ ਤਾਂ ਕੀਤਾ ਹੈ ਪਰ ਦੂਰੋਂ ਦੂਰੋਂ।"
ਰਚਨਾਵਾਂ
ਸਤਲੁਜ ਦੀ ਹਵਾ (1972)
ਬਹੁਤ ਸਾਰੇ ਸੂਰਜ (1973)
ਸੱਥਰ (1997)
ਨਾਗ ਲੋਕ (1998)
ਬਿੱਲਾ ਅੱਜ ਫਿਰ ਆਇਆ (ਲੰਮੀ ਬਿਰਤਾਂਤਕ ਕਵਿਤਾ)
ਦਾਸਤਾਨ (1999)

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1613
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

 • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
  -ਬਿਕਰਮਜੀਤ ਸਿੰਘ ਜੀਤ
 • ਕਿੱਦਾਂ ਕੱਢ ਲੈਨੀ ਏਂ
  -ਡਾ. ਅਮਰਜੀਤ ਟਾਂਡਾ
 • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
  -ਰਵੇਲ ਸਿੰਘ ਇਟਲੀ
 • ਸਦੀ ਦਾ ਸਤਾਰਵਾਂ ਸਾਲ
  -ਮੁਹਿੰਦਰ ਘੱਗ
 • ਨਵੇਂ ਸਾਲ ਦਾ ਸੂਰਜ
  -ਮਲਕੀਅਤ ਸਿੰਘ 'ਸੁਹਲ'
 • ਬਹੁ - ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
  -ਪ੍ਰੀਤਮ ਲੁਧਿਆਣਵੀ
 • ਵਿਸ਼ਵ ਪੰਜਾਬੀ ਕਾਨਫ਼ਰੰਸ 2017