ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਕੁਲਵੰਤ ਸਿੰਘ ਵਿਰਕ

ਕੁਲਵੰਤ ਸਿੰਘ ਵਿਰਕ (20 ਮਈ, 1921 ਤੋਂ 24 ਦਸੰਬਰ, 1987 ਤੱਕ)
ਕੁਲਵੰਤ ਸਿੰਘ ਵਿਰਕ ਪੰਜਾਬੀ ਸਾਹਿਤ ਦੇ ਮਹਾਨ ਕਹਾਣੀਕਾਰ ਹਨ। ਆਪ ਜੀ ਦੀਆਂ ਰਚਨਾਵਾਂ ਦੇ ਅਨੁਵਾਦ ਬਹੁਤ ਸਾਰੀਆ ਭਾਸ਼ਾਵਾਂ ਵਿੱਚ ਹੋਏ ਮਿਲਦੇ ਹਨ।
ਕੁਲਵੰਤ ਸਿੰਘ ਵਿਰਕ ਦਾ ਜਨਮ ਪਿਤਾ ਸਰਦਾਰ ਆਸਾ ਸਿੰਘ ਵਿਰਕ ਦੇ ਘਰ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਵਿਖੇ ਹੋਇਆ। ਆਪ ਜੀ ਨੇ ਵਖੋ ਵਖਰੇ ਅਨੁਸ਼ਾਸਨਾ ਵਿੱਚ ਪੰਜਾਬ ਅਤੇ ਇਸ ਤੋਂ ਬਾਹਰਲੇ ਵਿਭਾਗਾ ਤੋਂ ਉਚੇਰੀ ਵਿਦਿਆ ਹਾਸਿਲ ਕੀਤੀ।
ਕੁਲਵੰਤ ਸਿੰਘ ਵਿਰਕ ਪੰਜਾਬੀ ਸਾਹਿਤ ਸਿਰਜਣਾ ਅੰਦਰ ਕਹਾਣੀ ਦੀ ਸਿਰਜਣਾ ਨੂੰ ਪੰਜਾਬੀ ਸਭਿਆਚਾਰ ਦਾ ਵਿਸਥਾਰ ਦਿੰਦਾ ਹੈ।ਪੰਜਾਬੀ ਸਾਹਿਤ ਸਿਰਜਣਾ ਅੰਦਰ ਮੋਨੋਵਿਗਿਆਨਕ ਬਿਰਤਾਤਕ ਪਰੰਪਰਾ ਦੀ ਹਾਜਰੀ ਲਗਾਉਦਾ ਹੈ।ਕਰਾਮਾਤ ਕਹਾਣੀ ਵਿਚ ਉਸਦੀ ਸਿਰਜਣ ਸ਼ਕਤੀ ਆਤਮ ਖੇੜੇ ਦੇ ਵਿਗਾਸ ਵਿਚ ਵਿਚਰਦੀ ਹੈ।ਇਸ ਕਹਾਣੀ ਵਿਚ ਸੰਗਤ ਦੀ ਪ੍ਰੇਮਮਈ ਅਭਿਲਾਸ਼ਾ ਦੀ ਅਭਿਵਿਅਕਤੀ ਹੋਈ ਹੈ।ਪੰਜਾਬੀ ਸਾਹਿਤ ਅਤੇ ਚਿੰਤਨ ਵਿੱਚ ਖੇਤਰੀ ਸਾਹਿਤ ਸਿਰਜਣਾ ਅਤੇ ਚਿੰਤਨ ਰਾਹੀਂ ਵਿਅਕਤੀਗਤ ਯੋਗਦਾਨ ਦੀ ਅਹਿਮੀਅਤ ਅਤੇ ਸੰਭਾਵਨਾਵਾਂ ਨੂੰ ਪਛਾਣਦੇ ਹੋਏ ਕਰਤਾਰ ਸਿੰਘ ਦੁੱਗਲ ਨੇ ਸਮੁੱਚੇ ਸਾਹਿਤਕਾਰਾਂ ਅਤੇ ਸਾਹਿਤ-ਸ਼ਾਸਤਰੀਆਂ ਦਾ ਕਾਰਜ ਨੂੰ ਆਤਮਸਾਤ ਕੀਤਾ ਹੈ।ਕਰਤਾਰ ਸਿੰਘ ਦੁੱਗਲ ਨੇ ਇਸ ਯਤਨ ਰਾਹੀ ਆਪਣੇ ਸਾਹਿਤ ਅਨੁਭਵ ਨੂੰ ਸਾਹਮਣੇ ਲਿਆਂਦਾ । ਕਿਸੇ ਵੀ ਖੇਤਰ ਦੀ ਧਰਤੀ ਦੀ ਮੌਲਿਕਤਾ ਓੱਥੋਂ ਦੇ ਸਭਿਆਚਾਰ, ਸਾਹਿਤ, ਇਤਿਹਾਸ, ਭਾਸ਼ਾ, ਪ੍ਰਕ੍ਰਿਤਕ ਆਲ਼ਾ-ਦੁਆਲਾ, ਧਾਰਮਿਕ ਆਭਾਮੰਡਲ ਅਤੇ ਸੰਸਕ੍ਰਿਤੀ ਰਾਹੀਂ ਪ੍ਰਗਟ ਹੁੰਦੀ ਹੈ। ਵਿਅਕਤੀਗਤ ਤੌਰ ਤੇ ਕਿਸੇ ਵੀ ਪ੍ਰਤਿਭਾ ਅੰਦਰ ਉਸਦੀ ਮੌਲਿਕਤਾ ਦਾ ਸੁਹਜ ਆਪ ਮੁਹਾਰੇ ਝਲਕਦਾ ਹੈ ਜਿਹੜੇ ਕਿ ਉਥੋਂ ਦੇ ਖੇਤਰੀ ਧਰਾਤਲ ਅੰਦਰ ਬਿਰਾਜਮਾਨ ਹੁੰਦਾ ਹੈ।ਕਰਤਾਰ ਸਿੰਘ ਦੁੱਗਲ ਨੇ ਇਸ ਕਾਰਜ ਰਾਹੀਂ ਉਸ ਕਲਾਤਮਕ ਸੁਹਜ ਦੇ ਨਿਵੇਕਲੇ ਮੁਹਾਵਰੇ ਦੀ ਪਛਾਣ ਸਾਹਮਣੇ ਲਿਆਦੀ ਜਿਸ ਵਿਚ ਪੰਜਾਬੀ ਸਾਹਿਤਕ ਦ੍ਰਿਸ਼ , ਸਾਹਿਤ-ਸ਼ਾਸਤਰੀਆਂ ਦਾ ਯੋਗਦਾਨ,ਵਿਸ਼ਵ ਕਹਾਣੀ ਦਾ ਅਨੁਭਵ ਸਾਹਮਣੇ ਆਵੇ।ਕਰਤਾਰ ਸਿੰਘ ਦੁੱਗਲ ਨੇ ਪੰਜਾਬ ਦੀ ਧਰਤੀ ਦੇ ਅਧਿਆਤਮਕ ਦ੍ਰਿਸ਼,ਬੋਲ ਦੀ ਬਰਕਤ ਨੂੰ ਬਿਰਤਾਤਕ ਰੂਪ ਅੰਦਰ ਸਿਰਜਤ ਕੀਤਾ ਹੈ।
ਕਹਾਣੀ ਸੰਗ੍ਰਹਿ
ਛਾਹ ਵੇਲਾ ਫਰਵਰੀ
ਧਰਤੀ ਤੇ ਆਕਾਸ਼
ਤੂੜੀ ਦੀ ਪੰਡ
ਏਕਸ ਕੇ ਹਮ ਬਾਰਿਕ
ਦੁੱਧ ਦਾ ਛੱਪੜ
ਗੋਲਾਂ
ਵਿਰਕ ਦੀਆਂ ਕਹਾਣੀਆਂ
ਨਵੇਂ ਲੋਕ
ਦੁਆਦਸ਼ੀ
ਅਸਤਬਾਜੀ
ਮੇਰੀਆਂ ਸਾਰੀਆਂ ਕਹਾਣੀਆਂ

ਅਨੁਵਾਦ
ਸ਼ਸਤਰਾਂ ਤੋਂ ਵਿਦਾਇਗੀ (ਅਰਨੈਸਟ ਹੈਮਿੰਗਵੇ)

ਸਨਮਾਨ
ਭਾਸ਼ਾ ਵਿਭਾਗ ਪੰਜਾਬ (1959)
ਸਾਹਿਤ ਅਕਾਦਮੀ ਇਨਾਮ (1969)
ਭਾਸ਼ਾ ਵਿਭਾਗ ਪੰਜਾਬ ਵੱਲੋਂ, ਸ਼੍ਰੋਮਣੀ ਸਾਹਿਤਕਾਰ ਦੇ ਤੌਰ ’ਤੇ ਸਨਮਾਨ (1985)

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1807
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਵਿਸ਼ਵ ਪੰਜਾਬੀ ਕਾਨਫ਼ਰੰਸ 2017