ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਅਨੂਪ ਵਿਰਕ

ਅਨੂਪ ਵਿਰਕ
ਅਨੂਪ ਵਿਰਕ ਪੰਜਾਬੀ ਸਾਹਿਤ ਸਿਰਜਣਾ ਅੰਦਰ ਕਵਿਤਾ ਦੀ ਸਿਰਜਣਾ ਨੂੰ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਦਿੰਦਾ ਹੈ।ਉਹ ਪੰਜਾਬੀ ਕਵਿਤਾ ਵਿਚ ਅਰਥ ਦੀ ਸੰਦੀਵਤਾ ਜਗਾਉਦਾ ਹੈ। ਪੰਜਾਬੀ ਚੇਤਨਾ ਦਾ ਸਭਿਆਚਾਰਕ ਧਰਾਤਲ ਉਸਦੇ ਅੰਗ ਸੰਗ ਵਿਚਰਦਾ ਹੈ। ਉਸਦੇ ਗੀਤ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ,ਰੁਮਾਸ ਦੇ ਜਜਬੇ ਤੇ ਦ੍ਰਿਸ਼,ਸੁਹਜ ਦੇ ਉਦਾਤ ਪ੍ਰਤੀਬਿੰਬ ,ਪ੍ਰਕਿਰਤੀ ਦਾ ਤੇਜ , ਬੋਲ ਦੀ ਰਵਾਨਗੀ ਦਾ ਵਿਸਥਾਰ ਦਿੰਦੇ ਹਨ ।ਪੰਜਾਬੀ ਕਵਿਤਾ ਵਿਚ ਰਿਸ਼ਤਿਆਂ ਦੇ ਪ੍ਰਤੀਕ ਵਿਧਾਨ ਰਾਹੀ ਰੂਹਾ ਦੀ ਅਪਣੱਤਾ ਦਾ ਗਾਇਨ ਪ੍ਰਸਤੁਤ ਕਰਦਾ ਹੈ।ਬੋਧਿਕਤਾ ਵਿਚ ਭਾਵੇ ਕਿ ਉਸ ਦੀ ਕਵਿਤਾ ਨੂੰ ਵਿਚਾਰਿਆ ਜਾਦਾ ਰਿਹਾ ਹੈ ਪਰ ਉਸ ਅੰਦਰ ਪ੍ਰਕਿਰਤੀ ਸੁਹਜ ਅਨੁਭਵ ਨੂੰ ਜਗਾਉਣ ਦੀ ਤਾਕਤ ਵਧੇਰੇ ਹੈ।ਪੰਜਾਬੀ ਸਾਹਿਤ ਸਿਰਜਣਾ ਅੰਦਰ ਅਰਥ ਦੀ ਸੰਦੀਵਤਾ ਜਗਾਉਣਾ ਦਾ ਯਤਨ ਕਰਦਾ ਹੈ।
ਅਨੂਪ ਵਿਰਕ ਆਪਣੇ ਕਾਵਿਕ ਅਨੁਭਵ ਨੂੰ ਇਸ ਪ੍ਰਕਾਰ ਪ੍ਰਭਾਸ਼ੀਤ ਕਰਦਾ ਹੈ ਕਿ 'ਸ਼ਾਇਰੀ ਮੇਰੀ ਇੰਜ ਹੈ, ਜਿਉਂ ਫੱਕਰਾਂ ਦਾ ਟੁੱਕ। ਮਨ ਨੂੰ ਦੇਵੇ ਤਾਜ਼ਗੀ, ਤਨ ਦੀ ਲਹੇ ਨਾ ਭੁੱਖ। ਸ਼ਾਇਰੀ ਮੇਰੀ ਜੰਗਲੀ, ਬੀਆਬਾਨ ਉਜਾੜ। ਫੁੱਲਾਂ ਦੇ ਸੰਗ ਕਰ ਰਿਹਾਂ, ਜਿਉਂ ਕੰਡਿਆਂ ਨੂੰ ਵਾੜ। ਕਵੀ-ਕਵੀਸ਼ਰ ਮੈਂ ਨਹੀਂ, ਨਾ ਸ਼ਾਇਰੀ ਦਾ ਮਾਨ। ਰੁੱਖੀ-ਮਿੱਸੀ ਜੋ ਵੀ, ਇਹ ਕਰਿਉ ਪਰਵਾਨ।'
ਰਚਨਾਵਾਂ
ਮਾਟੀ ਰੁਦਨ ਕਰੇਂਦੀ
ਹਾਜ਼ਰ ਹਰਫ਼ ਹਮੇਸ਼

ਲੇਖਕ : ਅਮਰਜੀਤ ਸਿੰਘ ਹੋਰ ਲਿਖਤ (ਇਸ ਸਾਇਟ 'ਤੇ): 182
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1277
ਲੇਖਕ ਬਾਰੇ
ਆਪ ਜੀ ਪੰਜਾਬੀ ਸਾਹਿਤ ਅਤੇ ਸਿਰਜਣਾ ਨਾਲ ਪਿਛਲੇ ਲੰਮੇ ਅਰਸੇ ਤੋ ਜੁੜੇ ਹੋਏ ਹਨ। ਪੰਜਾਬੀ ਸਾਹਿਤ ਸਿਰਜਣਾ ਅਤੇ ਚਿੰਤਨ ਦੇ ਮੋਲਿਕ ਕਾਵਿ-ਸ਼ਾਸਤਰ ਅਤੇ ਪੰਜਾਬੀ ਸਾਹਿਤ ਦੇ ਇਤਿਹਾਸ ਵਿਚ ਆਪ ਜੀ ਦੀ ਵਿਸ਼ੇਸ਼ ਰੁਚੀ ਹੈ। ਇਸ ਸਮੇਂ ਆਪ ਖੋਜ ਦੇ ਨਾਲ ਨਾਲ ਸਿੱਖ ਨੈਸ਼ਨਲ ਕਾਲਜ਼ ਬੰਗਾ ਵਿਖੇ ਪ੍ਰੋਫੈਸਰ ਦੇ ਤੋਰ ਤੇ ਕਾਰਜਸ਼ੀਲ ਹਨ।

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

  • ਸਹਿੰਦੇ ਨਾ ਉਹ ਗੱਲ ਨੇ ਕੋਰੀ-ਗ਼ਜ਼ਲ
    -ਹਰਦੀਪ ਸਿੰਘ
  • ਰੌਣਕੀ ਪਿੱਪਲ
    -ਕੁਲਵਿੰਦਰ ਕੌਰ ਮਹਿਕ
  • ਭਟਕਣ-ਮਿੰਨੀ  ਕਹਾਣੀ
    -ਵਰਿੰਦਰ ਕੌਰ 'ਰੰਧਾਵਾ'
  • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
    -ਬਿਕਰਮਜੀਤ ਸਿੰਘ ਜੀਤ
  • ਕਿੱਦਾਂ ਕੱਢ ਲੈਨੀ ਏਂ
    -ਡਾ. ਅਮਰਜੀਤ ਟਾਂਡਾ
  • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
    -ਰਵੇਲ ਸਿੰਘ ਇਟਲੀ
  • ਵਿਸ਼ਵ ਪੰਜਾਬੀ ਕਾਨਫ਼ਰੰਸ 2017