ਇਸ ਵੈਬਸਾਇਟ ਦਾ ਵਧੇਰਾ ਲਾਭ ਲੈਣ ਲਈ ਇਥੇ ਅਕਾਊਂਟ ਜਰੂਰ ਬਣਾਵੋ | ਪ੍ਰਤਿਬਿੰਬ ਈ-ਪਤ੍ਰਿਕਾ ਡਾਉਣਲੋਡ ਕਰਨ ਲਈ ਇੱਥੇ ਕਲਿੱਕ ਕਰੋ | ਤੁਸੀਂ ਆਪਣੇ ਵਿਚਾਰ ਜਾਂ ਰਚਨਾਵਾਂ ਸਾਨੂੰ ਸਾਡੀ ਈ-ਮੇਲ scapepunjab@gmail.com ਤੇ ਭੇਜ ਸਕਦੇ ਹੋ

ਸ਼ਹੀਦ ਬਾਬਾ ਦੀਪ ਸਿੰਘ ਜੀ

26 ਜਨਵਰੀ ਜਨਮ ਦਿਨ ਤੇ ਵਿਸ਼ੇਸ
ਸਿੱਖ ਧਰਮ ਦਾ ਇਤਿਹਾਸ ਸੂਰਬੀਰਾਂ ਦੀਆਂ ਸ਼ਹੀਦੀਆਂ ਨਾਲ ਭਰਿਆ ਹੋਇਆ ਹੈ। ਜ਼ੁਲਮ ਦੇ ਖਾਤਮੇ ਲਈ ਤੇ ਧਰਮ ਦੀ ਰਾਖੀ ਕਰਦਿਆਂ ਸਿੱਖ ਯੋਧਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਦਿਆਂ ਧਰਮ ਨੂੰ ਆਂਚ ਨਹੀਂ ਆਉਣ ਦਿੱਤੀ।ਇਸ ਤਰ੍ਹਾਂ ਹੀ ਸਿੱਖ ਧਰਮ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਨਾਮ ਬੜੇ ਗੌਰਵ ਨਾਲ ਲਿਆ ਜਾਂਦਾ ਹੈ। ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ 1982 ਨੂੰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਮਾਤਾ ਜਿਉਣੀ ਦੀ ਕੁੱਖੋਂ ਪਿਤਾ ਭਗਤਾ ਦੇ ਘਰ ਹੋਇਆ। ਆਪ ਜੀ ਦਾ ਬਚਪਨ ਦਾ ਨਾਮ ਦੀਪਾ ਰੱਖਿਆ ਗਿਆ ਸੀ। ਬਾਬਾ ਜੀ ਦਾ ਪਰਿਵਾਰ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਰਧਾਲੂ ਹੋਣ ਕਰਕੇ ਆਨੰਦਪੁਰ ਵਿਖੇ ਹੋਲਾ ਮਹੱਲਾ ਵੇਖਣ ਗਿਆ ਤੇ ਉੱਥੇ ਹੀ ਬਾਬਾ ਦੀਪ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਤੇ ਸਿੰਘ ਸਜ ਗਏ ਉਹ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੀ ਠਹਿਰ ਕਰਕੇ ਗਰੁਸਿੱਖੀ ਅਤੇ ਗੁਰਮਿਤ ਦੇ ਪ੍ਰਚਾਰ ਵਿੱਚ ਲੱਗ ਗਏ। ਇੱਥੇ ਰਹਿੰਦਿਆਂ ਹੀ ਉਨ੍ਹਾਂ ਫਾਰਸ਼ੀ,ਸੰਸਕ੍ਰਿਤ ਅਤੇ ਹੋਰ ਕਾਫੀ ਭਸ਼ਾਵਾਂ ਦਾ ਗਿਆਨ ਅਤੇ ਸ਼ਾਸਤਰ ਵਿਦਿਆ ਹਾਸ਼ਿਲ ਕੀਤੀ। ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਹਾਜਰੀ ਵਿੱਚ ਬਾਬਾ ਦੀਪ ਸਿੰਘ ਨੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਨਾਲ ਗੁਰਬਾਣੀ ਦੇ ਕਈ ਹੱਥ ਲਿਖਤ ਸਰੂਪ ਵੀ ਤਿਆਰ ਕਰਨ ਦੀ ਸੇਵਾ ਨਿਭਾਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਦੇੜ੍ਹ ਸਾਹਿਬ ਦੀ ਯਾਤਰਾ ਤੇ ਜਾਣ ਸਮੇਂ ਇਥੋਂ ਦੀ ਜਿਮੇਵਾਰੀ ਬਾਬਾ ਦੀਪ ਸਿੰਘ ਜੀ ਨੂੰ ਸੌਂਪ ਗਏ। ਆਪ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਕਈ ਜੰਗਾਂ ਵਿੱਚ ਸਾਥ ਵੀ ਨਿਭਾਇਆ। ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਸਿੱਖ ਕੌਮ ਉੱਪਰ ਜਬਰ ਜ਼ੁਲਮ ਦਾ ਦੌਰ ਸ਼ੁਰੂ ਹੋ ਗਿਆ ਸੀ। ਅਹਿਮਦ ਸ਼ਾਹ ਅਬਦਾਲੀ ਜੋ ਹਰ ਵਰ੍ਹੇ ਲੁੱਟਮਾਰ ਦੇ ਮਨੋਰਥ ਨਾਲ ਆਉਦਾ ਸੀ ਨੇ ਸਿੱਖਾਂ ਦਾ ਖੁਰਾਖੋਜ਼ ਮਿਟਾਉਣ ਦੀ ਮਨਸਾ ਨਾਲ ਸਿੱਖਾਂ ਉੱਪਰ ਜੁਲਮ ਦੀ ਹਨੇਰੀ ਚਲਾ ਦਿੱਤੀ। ਉੱਥੇ ਹੀ ਉਸ ਨੇ ਸਿੱਖਾਂ ਦੀ ਰੁਹਾਨੀਅਤ ਸ਼ਕਤੀ ਦੇ ਸੋਮੇ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕਰਕੇ ਇਸ ਦੀ ਪਵਿੱਤਰਤਾ ਅਤੇ ਆਸਥਾ ਨੂੰ ਭੰਗ ਕਰਨ ਦੀ ਅਸਫਲ ਕੋਸ਼ਿਸ ਕੀਤੀ। ਜਦ ਬਾਬਾ ਦੀਪ ਸਿੰਘ ਜੀ ਕੋਲ ਦਰਬਾਰ ਸਾਹਿਬ ਦੀ ਬੇਅਦਬੀ ਦੀ ਖਬਰ ਪਹੁੰਚੀ ਤਾਂ ਉਹ ਅਜਿਹੀ ਮੰਦਭਾਗੀ ਘਟਨਾ ਦੇ ਜਿਮੇਵਾਰਾ ਨੂੰ ਲੋਹੇ ਦੇ ਚਨੇ ਚਬਾੳੇਣ ਲਈ ਮੈਦਾਨ ਵਿੱਚ ਨਿੱਤਰ ਆਏ। ਬਾਬਾ ਜੀ ਪੰਜ ਸੌ ਸਿੰਘਾਂ ਦਾ ਜਥਾ ਨਾਲ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੇ ਹੋਏ ਅੰਮ੍ਰਿਤਸਰ ਪਹੁੰਚਣ ਤੱਕ ਬਾਬਾ ਜੀ ਨਾਲ ਪੰਜ ਹਜਾਰ ਸਿੰਘਾਂ ਦਾ ਜਥਾ ਬਣ ਗਿਆ ਸੀ। ਤਰਨਤਾਰਨ ਜਾ ਕੇ ਬਾਬਾ ਜੀ ਨੇ ਇਸ ਪਵਿੱਤਰ ਕਾਰਜ ਦੀ ਸਫਲਤਾ ਲਈ ਅਰਦਾਸ ਕੀਤੀ। ਸਿੰਘਾਂ ਦੇ ਅੰਮ੍ਰਿਤਸਰ ਵੱਲ ਕੂਚ ਕਰਨ ਦੀ ਖਬਰ ਜਦੋਂ ਲਾਹੌਰ ਦੇ ਸੂਬੇ ਕੋਲ ਪਹੁੰਚੀ ਤਾਂ ਉਸ ਨੇ ਫੌਜਦਾਰ ਜਹਾਨ ਖਾਂ ਦੀ ਅਗਵਾਈ ਹੇਠ ਆਪਣੀ ਫੌਜ ਅੰਮ੍ਰਿਤਸਰ ਲਈ ਰਵਾਨਾ ਕਰ ਦਿੱਤੀ। ਗੋਹਲਵੜ ਦੇ ਨਜ਼ਦੀਕ ਬਾਬਾ ਦੀਪ ਸਿੰਘ ਜੀ ਦੇ ਜਥੇ ਦਾ ਜਹਾਨ ਖਾਂ ਦੀ ਫੌਜ ਨਾਲ ਟਾਕਰਾ ਹੋ ਗਿਆ। ਇਸ ਮੈਦਾਨ ਵਿੱਚ ਵੀ ਸਿੰਘ ਸੂਰਬੀਰਤਾ ਨਾਲ ਲੜੇ। ਭਾਰੀ ਨੁਕਸਾਨ ਹੁੰਦਾ ਵੇਖਕੇ ਸ਼ਾਹੀ ਫੌਜ ਵਿੱਚ ਭਾਜੜਾਂ ਪੈ ਗਈਆਂ। ਇਸ ਦੌਰਾਨ ਹਾਜੀ ਅਤਾਈ ਖਾਂ ਵੀ ਆਪਣੀ ਫੌਜ ਤੇ ਭਾਰੀ ਮਾਤਰਾ ਵਿੱਚ ਹਥਿਆਰ ਲੈ ਕੇ ਪਹੁੰਚ ਗਿਆ। ਬੜੀ ਘਮਸਾਨ ਦੀ ਲੜਾਈ ਹੋਈ ਤਾਂ ਸਿੰਘਾਂ ਨੇ ਅੰਮ੍ਰਿਤਸਰ ਪਹੁੰਚਣ ਲਈ ਬਹਾਦਰੀ ਵਿਖਾਉਦਿਆਂ ਦੁਸਮਣਾਂ ਦੀਆਂ ਲਾਸਾਂ ਦੇ ਢੇਰ ਲਾ ਦਿੱਤੇ। ਅੰਮ੍ਰਿਤਸਰ ਦੇ ਬਾਹਰ ਰਾਮਸਰ ਦੇ ਕੋਲ ਬਾਬਾ ਦੀਪ ਸਿੰਘ ਜੀ ਨੂੰ ਗਰਦਨ ਵਿੱਚ ਤਲਵਾਰ ਦਾ ਮਾਰੂ ਫੱਟ ਲੱਗ ਗਿਆ ਤਾਂ ਬਾਬਾ ਜੀ ਨੇ ਆਪਣੇ ਹੱੱਥ ਨਾਲ ਸੀਸ ਨੂੰ ਸੰਭਾਲਦੇ ਹੋਏ ਇੱਕ ਹੱਥ ਵਿੱਚ ਨੌ ਸੇਰ ਦੇ ਖੰਡੇ ਨਾਲ ਜਹਾਨ ਖਾਂ ਦਾ ਸਿਰ ਲਾਹ ਦਿੱਤਾ। ਬਾਬਾ ਜੀ ਦੁਸ਼ਮਣਾਂ ਦੇ ਆਹੂ ਲਾਉਦੇ ਹੋਏ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨਤਮਸਤਕ ਹੁੰਦਿਆਂ ਸ਼ਹੀਦੀ ਪਾ ਗਏੇ।

ਲੇਖਕ : ਗੁਰਜੀਵਨ ਸਿੰਘ ਸਿੱਧੂ ਨਥਾਣਾ ਹੋਰ ਲਿਖਤ (ਇਸ ਸਾਇਟ 'ਤੇ): 14
ਲੇਖ ਦੀ ਲੋਕਪ੍ਰਿਅਤਾ ਰਚਨਾ ਵੇਖੀ ਗਈ :1205
ਲੇਖਕ ਬਾਰੇ
ਪੰਜਾਬੀ ਲੇਖਕ

ਵਿਸ਼ੇ ਨਾਲ ਸਬੰਧਿਤ ਖੋਜ

*ਜਰੂਰੀ: ਸਮਗਰੀ ਪੰਜਾਬੀ ਯੂਨੀਕੋਡ ਵਿੱਚ ਹੀ ਟਾਈਪ ਕਰੋ।

ਪ੍ਰਤਿਬਿੰਬ ਈ-ਪਤ੍ਰਿਕਾ ਨਵੰਬਰ ਅੰਕ

ਨਵੀਆਂ ਰਚਨਾਵਾਂ

  • ਸਹਿੰਦੇ ਨਾ ਉਹ ਗੱਲ ਨੇ ਕੋਰੀ-ਗ਼ਜ਼ਲ
    -ਹਰਦੀਪ ਸਿੰਘ
  • ਰੌਣਕੀ ਪਿੱਪਲ
    -ਕੁਲਵਿੰਦਰ ਕੌਰ ਮਹਿਕ
  • ਭਟਕਣ-ਮਿੰਨੀ  ਕਹਾਣੀ
    -ਵਰਿੰਦਰ ਕੌਰ 'ਰੰਧਾਵਾ'
  • ਸਾਧਨ-ਵਿਹੂਣੀਆਂ ਧਿਰਾਂ ਲਈ ਸੁਹਿਰਦ ਯਤਨਾਂ ਦੀ ਲੋੜ
    -ਬਿਕਰਮਜੀਤ ਸਿੰਘ ਜੀਤ
  • ਕਿੱਦਾਂ ਕੱਢ ਲੈਨੀ ਏਂ
    -ਡਾ. ਅਮਰਜੀਤ ਟਾਂਡਾ
  • ਹੁਣ ਬਾਪੂ ਕਦੇ ਕਦੇ ਬੜਾ ਯਾਦ ਆਉਂਦੈ
    -ਰਵੇਲ ਸਿੰਘ ਇਟਲੀ
  • ਵਿਸ਼ਵ ਪੰਜਾਬੀ ਕਾਨਫ਼ਰੰਸ 2017